ਕੈਪਟਨ ਦੇ ਸਲਾਹਕਾਰਾਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰਾਂ ਨੇ ਨਿਯੁਕਤੀ ਦੇ ਪੰਜ ਮਹੀਨਿਆਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਹੀ ਅਹੁਦਾ ਛੱਡ ਚੁੱਕੇ ਹਨ। ਉਕਤ ਸਲਾਹਕਾਰਾਂ ਦੀ ਨਿਯੁਕਤੀ ਪਿਛਲੇ ਸਾਲ ਸਤੰਬਰ 'ਚ ਹੋਈ ਸੀ। ਕੈਪਟਨ ਸਰਕਾਰ ਨੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਇੰਦਰਬੀਰ ਸਿੰਘ ਬੁਲਾਰੀਆ, ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦਾ ਸਲਾਹਕਾਰ ਲਾਇਆ ਸੀ, ਜਦਕਿ ਤਰਸੇਮ ਸਿੰਘ ਡੀ.ਸੀ ਅਤੇ ਕੁਲਜੀਤ ਸਿੰਘ ਨਾਗਰਾ ਨੂੰ ਸਲਾਹਕਾਰ ਯੋਜਨਾ ਲਾਇਆ ਸੀ। ਉਕਤ ਸਾਰੇ ਸਲਾਹਕਾਰਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਵੀ ਦਿੱਤਾ ਗਿਆ।

ਰਾਜਪਾਲ ਵੀਪੀ ਸਿੰਘ ਬਦਨੌਰ ਨੇ ਦਫਤਰ ਆਫ਼ ਪ੍ਰੋਫਿਟ ਬਿੱਲ-2019 'ਤੇ ਇਤਰਾਜ਼ ਨਾਲ ਫਾਈਲ ਐਡਵੋਕੈਟ ਜਨਰਲ ਦਫਤਰ ਨੂੰ ਵਾਪਸ ਕੀਤੀ ਹੈ। ਇਸ ਤੋਂ ਬਾਅਦ ਹੀ ਪੰਜਾਂ ਵਿਧਾਇਕਾਂ ਨੇ ਸੀਐਮ ਦੇ ਸਲਾਹਕਾਰ ਅਹੁਦੇ ਦਾ ਅਸਤੀਫਾ ਦੇ ਦਿੱਤਾ। ਹਾਲਾਂਕਿ ਮੁੱਖ ਮੰਤਰੀ ਵਲੋਂ ਸਲਾਹਕਾਰਾਂ ਦਾ ਅਸਤੀਫਾ ਅਜੇ ਤੱਕ ਸਵੀਕਾਰ ਨਹੀਂ ਕੀਤਾ ਗਿਆ।

Comments

Popular posts from this blog

ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ