ਪੰਜਾਬ ਦੀ ਸਿਆਸਤ ਚ ਵੱਡਾ ਭੂਚਾਲ ਸਿੱਧੂ ਨੂੰ ਐਲਾਨਿਆ ਕੇਜਰੀਵਾਲ ਨੇ ਪੰਜਾਬ ਦਾ ਮੁੱਖ ਮੰਤਰੀ ਉਮੀਦਵਾਰ
ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਤੋੰ ਗਰਮਾ ਗਈ ਹੈ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੇ ਜਿੱਥੇ ਪਹਿਲਾਂ ਹੀ ਵਿ ਰੋ ਧੀ ਪਾਰਟੀਆਂ ਨੂੰ ਸਸ਼ੋਪੰਜ ਦੀ ਸਥਿਤੀ ਵਿਚ ਖੜ੍ਹਾ ਕਰ ਦਿੱਤਾ ਸੀ, ਉੱਥੇ ਹੁਣ ਸੋਸ਼ਲ ਮੀਡੀਆ ਤੇ ਆਪ ਦੇ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਐਲਾਨ ਕਰਨ ਵਾਲੇ ਟਵੀਟ ਨੇ ਪੰਜਾਬ ਦੀ ਸਿਆਸਤ ਵਿਚ ਖਲਬਲੀ ਮਚਾ ਦਿੱਤੀ ਹੈ। ਇੱਥੇ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵਲੋਂ ਜਿੱਥੇ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵਿ ਰੁੱ ਧ ਆਵਾਜ਼ ਚੁੱਕੀ ਜਾ ਰਹੀ ਸੀ,
ਜਿਸ ਕਰਕੇ ਦੋਵੇਂ ਅਕਾਲੀ-ਭਾਜਪਾ ਗਠਜੋੜ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸੀ, ਪ੍ਰੰਤੂ ਕੁਝ ਸਮੇਂ ਬਾਅਦ ਹੀ ਉਹ ਕਾਂਗਰਸ ਪਾਰਟੀ ਤੋਂ ਵੀ ਨਾਰਾਜ਼ ਚੱਲ ਰਹੇ ਸੀ। ਟਵੀਟ ਮੁਤਾਬਕ ਇਸ ਦਾ ਫਾਇਦਾ ਚੁੱਕਦੇ ਹੋਏ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਜਿੱਥੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਇਕ ਖੁਸ਼ਹਾਲ ਤੇ ਬਿਹਤਰ ਪੰਜਾਬ ਬਣਾਉਣ ਲਈ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਉਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਵਲੋਂ ਸਿਆਸਤ ਦੇ ਮੈਚ ਵਿਚ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ
ਪਾਰੀ ਖੇਡਣ ਦਾ ਮੌਕਾ ਦੇਣਾ ਕਾਂਗਰਸ ਦੇ ਨਾਲ-ਨਾਲ ਅਕਾਲੀ-ਭਾਜਪਾ ਗਠਜੋੜ ਲਈ ਬਹੁਤ ਨੁਕਸਾਨਦੇਹ ਸਾਬਿਤ ਹੋ ਸਕਦਾ ਹੈ। ਦੂਜੇ ਪਾਸੇ ਜੇਕਰ ਸਿੱਧੂ ਨੂੰ ਇਹ ਮੌਕਾ ਮਿਲਦਾ ਹੈ ਤਾਂ ਪੰਜਾਬ ਦੀ ਜਨਤਾ ਵੀ ਆਮ ਆਦਮੀ ਪਾਰਟੀ ਨੂੰ ਸਹਿਯੋਗ ਕਰਨ ਵਿਚ ਕੋਈ ਕਸਰ ਨਹੀਂ ਛੱਡੇਗੀ ਕਿਉਂਕਿ ਉਹ ਆਪਣੇ ਅਤੇ ਰਾਜ ਦੇ ਵਿਕਾਸ ਲਈ ਆਪ ਨੂੰ ਤੀਜੇ ਬਦਲ ਵਜੋਂ ਦੇਖਣਾ ਚਾਹੁੰਦੇ ਹਨ। ਅਰਵਿੰਦ ਕੇਜਰੀਵਾਲ ਵਲੋਂ ਭਾਵੇਂ ਇਸਦਾ ਖੁੱਲ੍ਹ ਕੇ ਐਲਾਨ ਨਹੀਂ ਕੀਤਾ ਗਿਆ ਹੈ, ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਖ਼ਬਰਾਂ ਨੇ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਹੈ ਅਤੇ ਪੰਜਾਬ ਦੀ ਸਿਆਸਤ ਨੂੰ ਵੀ ਹੋਰ ਭਖਾ ਦਿੱਤਾ ਹੈ।
ਕੇਜਰੀਵਾਲ ਦੇ ਸੋਸ਼ਲ ਮੀਡੀਆ ਤੇ ਵਾਇਰਲ ਇਸ ਟਵੀਟ ਨੇ ਪੰਜਾਬ ਦੇ ਹਰ ਗਲੀ ਮੁਹੱਲੇ ਵਿਚ ਲੋਕਾਂ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਿਸ ਪਾਰਟੀ ਦੀ ਹਮਾਇਤ ਕਰਨ। ਜਦੋਂ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਐਲਾਨ ਅਰਵਿੰਦ ਕੇਜਰੀਵਾਲ ਵਲੋਂ ਅਜੇ ਤੱਕ ਨਹੀਂ ਕੀਤਾ ਗਿਆ ਹੈ ਤੇ ਸੋਸ਼ਲ ਮੀਡੀਆ ‘ਤੇ ਕੀਤਾ ਗਿਆ ਟਵੀਟ ਫੇਕ ਹੈ।
Comments
Post a Comment