ਡੀਜੀਪੀ ਗੁਪਤਾ ਦਾ ਵਿਵਾਦਤ ਬਿਆਨ, ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਚੁੱਕੇ ਸਵਾਲ
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਸੁਰੱਖਿਆ ਦ੍ਰਿਸ਼ਟੀਕੋਣ ਤੋਂ ਸੁਰੱਖਿਆ ਬਲਾਂ ਲਈ ਵੱਡੀ ਚੁਣੌਤੀ ਸਾਬਤ ਹੋਏਗਾ।
ਗੁਪਤਾ ਦੇ ਅਨੁਸਾਰ, "ਜਿਹੜੇ ਲੋਕ ਉੱਥੇ ਜਾਂਦੇ ਹਨ ਉਨ੍ਹਾਂ ਨੂੰ ਕੱਟੜਪੰਥੀਤਾ ਵੱਲ ਧੱਕਿਆ ਜਾ ਸਕਦਾ ਹੈ ਜਾਂ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਸਕਦੀ ਹੈ।" ਪਾਕਿਸਤਾਨ ਲੰਮੇ ਸਮੇਂ ਤੋਂ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਅਤੇ ਉਨ੍ਹਾਂ ਨੂੰ ਕੱਟੜਵਾਦ ਵੱਲ ਧੱਕਣ ਦੀ ਰਣਨੀਤੀ ‘ਤੇ ਕੰਮ ਕਰ ਰਿਹਾ ਹੈ।
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, "ਕਰਤਾਰਪੁਰ ਵਿੱਚ ਇੱਕ ਸੰਭਾਵਨਾ ਹੈ ਕਿ ਸਵੇਰੇ ਉੱਥੇ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਸਿਖਲਾਈ ਦੇ ਕੇ ਅੱਤਵਾਦੀ ਬਣ ਕੇ ਵਾਪਸ ਆ ਸਕਦਾ ਹੈ। ਤੁਸੀਂ ਉੱਥੇ 6 ਘੰਟੇ ਲਈ ਜਾਂਦੇ ਹੋ। ਤੁਹਾਨੂੰ ਫਾਇਰਿੰਗ ਰੇਂਜ ਲੈ ਜਾਕੇ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।
Comments
Post a Comment